Рет қаралды 867
ਗੂਜਰੀ ਮਹਲਾ ੩ ਪੰਚਪਦੇ ॥ ਨਾ ਕਾਸੀ ਮਤਿ ਊਪਜੈ ਨਾ ਕਾਸੀ ਮਤਿ ਜਾਇ ॥ ਸਤਿਗੁਰ ਮਿਲਿਐ ਮਤਿ ਊਪਜੈ ਤਾ ਇਹ ਸੋਝੀ ਪਾਇ ॥੧॥ ਹਰਿ ਕਥਾ ਤੂੰ ਸੁਣਿ ਰੇ ਮਨ ਸਬਦੁ ਮੰਨਿ ਵਸਾਇ ॥ ਇਹ ਮਤਿ ਤੇਰੀ ਥਿਰੁ ਰਹੈ ਤਾਂ ਭਰਮੁ ਵਿਚਹੁ ਜਾਇ ॥੧॥ ਰਹਾਉ ॥ ਹਰਿ ਚਰਣ ਰਿਦੈ ਵਸਾਇ ਤੂ ਕਿਲਵਿਖ ਹੋਵਹਿ ਨਾਸੁ ॥ ਪੰਚ ਭੂ ਆਤਮਾ ਵਸਿ ਕਰਹਿ ਤਾ ਤੀਰਥ ਕਰਹਿ ਨਿਵਾਸੁ ॥੨॥ ਮਨਮੁਖਿ ਇਹੁ ਮਨੁ ਮੁਗਧੁ ਹੈ ਸੋਝੀ ਕਿਛੂ ਨ ਪਾਇ ॥ ਹਰਿ ਕਾ ਨਾਮੁ ਨ ਬੁਝਈ ਅੰਤਿ ਗਇਆ ਪਛੁਤਾਇ ॥੩॥ ਇਹੁ ਮਨੁ ਕਾਸੀ ਸਭਿ ਤੀਰਥ ਸਿਮ੍ਰਿਤਿ ਸਤਿਗੁਰ ਦੀਆ ਬੁਝਾਇ ॥ ਅਠਸਠਿ ਤੀਰਥ ਤਿਸੁ ਸੰਗਿ ਰਹਹਿ ਜਿਨ ਹਰਿ ਹਿਰਦੈ ਰਹਿਆ ਸਮਾਇ ॥੪॥ ਨਾਨਕ ਸਤਿਗੁਰ ਮਿਲਿਐ ਹੁਕਮੁ ਬੁਝਿਆ ਏਕੁ ਵਸਿਆ ਮਨਿ ਆਇ ॥ ਜੋ ਤੁਧੁ ਭਾਵੈ ਸਭੁ ਸਚੁ ਹੈ ਸਚੇ ਰਹੈ ਸਮਾਇ ॥੫॥੬॥੮॥ {ਪੰਨਾ 491}