ਜਗੁ ਉਪਜੈ ਬਿਨਸੈ ਬਿਨਸਿ ਬਿਨਾਸੈ ਲਗਿ ਗੁਰਮੁਖਿ ਅਸਥਿਰੁ ਹੋਇ ਜੀਉ ॥ jag aupajai binasai binas binaasai lag guramukh asathir hoi jeeau || (ਹੇ ਭਾਈ! ਮਾਇਆ-ਗ੍ਰਸਿਆ) ਜਗਤ (ਮੁੜ ਮੁੜ) ਜੰਮਦਾ ਹੈ ਮਰਦਾ ਹੈ ਆਤਮਕ ਮੌਤੇ ਮਰਦਾ ਰਹਿੰਦਾ ਹੈ, ਗੁਰੂ ਦੀ ਰਾਹੀਂ (ਪ੍ਰਭੂ-ਚਰਨਾਂ ਵਿਚ) ਲੱਗ ਕੇ (ਮਾਇਆ ਦੇ ਮੋਹ ਵਲੋਂ) ਅਡੋਲ-ਚਿੱਤ ਹੋ ਜਾਂਦਾ ਹੈ । The people of the world are born, only to perish, and perish, and perish again. Only by attaching oneself to the Lord as Gurmukh, does one become permanent. ਗੁਰੁ ਮੰਤ੍ਰੁ ਦ੍ਰਿੜਾਏ ਹਰਿ ਰਸਕਿ ਰਸਾਏ ਹਰਿ ਅੰਮ੍ਰਿਤੁ ਹਰਿ ਮੁਖਿ ਚੋਇ ਜੀਉ ॥ gur ma(n)tr dhiraRaae har rasak rasaae har a(n)mirat har mukh choi jeeau || ਗੁਰੂ ਜਿਸ ਮਨੁੱਖ ਦੇ ਹਿਰਦੇ ਵਿਚ ਨਾਮ-ਮੰਤਰ ਪੱਕਾ ਕਰਦਾ ਹੈ ਜਿਸ ਮਨੁੱਖ ਦੇ ਮੂੰਹ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਚੋਂਦਾ ਹੈ ਉਹ ਮਨੁੱਖ ਹਰਿ-ਨਾਮ-ਰਸ ਨੂੰ ਸੁਆਦ ਨਾਲ (ਆਪਣੇ ਅੰਦਰ) ਰਚਾਂਦਾ ਹੈ । The Guru implants His Mantra within the heart, and one savors the sublime essence of the Lord; the Ambrosial Nectar of the Lord trickles into his mouth. ਹਰਿ ਅੰਮ੍ਰਿਤ ਰਸੁ ਪਾਇਆ ਮੁਆ ਜੀਵਾਇਆ ਫਿਰਿ ਬਾਹੁੜਿ ਮਰਣੁ ਨ ਹੋਈ ॥ har a(n)mirat ras paiaa muaa jeevaiaa fir baahuR maran na hoiee || ਜਦੋਂ ਉਹ ਮਨੁੱਖ ਗੁਰੂ ਪਾਸੋਂ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਹਾਸਲ ਕਰਦਾ ਹੈ (ਪਹਿਲਾਂ ਆਤਮਕ ਮੌਤੇ) ਮੋਇਆ ਹੋਇਆ ਉਹ ਮਨੁੱਖ ਆਤਮਕ ਜੀਵਨ ਪ੍ਰਾਪਤ ਕਰ ਲੈਂਦਾ ਹੈ, ਮੁੜ ਉਸ ਨੂੰ ਇਹ ਮੌਤ ਨਹੀਂ ਵਿਆਪਦੀ । Obtaining the Ambrosial Essence of the Lord, the dead are restored to life, and do not die again. ਹਰਿ ਹਰਿ ਨਾਮੁ ਅਮਰ ਪਦੁ ਪਾਇਆ ਹਰਿ ਨਾਮਿ ਸਮਾਵੈ ਸੋਈ ॥ har har naam amar padh paiaa har naam samaavai soiee || ਜੇਹੜਾ ਮਨੁੱਖ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲੈਂਦਾ ਹੈ ਉਹ ਮਨੁੱਖ ਉਹ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਆਤਮਕ ਮੌਤ ਪੋਹ ਨਹੀਂ ਸਕਦੀ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ । Through the Name of the Lord, Har, Har, one obtains the immortal status, and merges into the Lord's Name. ਜਨ ਨਾਨਕ ਨਾਮੁ ਅਧਾਰੁ ਟੇਕ ਹੈ ਬਿਨੁ ਨਾਵੈ ਅਵਰੁ ਨ ਕੋਇ ਜੀਉ ॥ jan naanak naam adhaar Tek hai bin naavai avar na koi jeeau || ਹੇ ਦਾਸ ਨਾਨਕ! ਪਰਮਾਤਮਾ ਦਾ ਨਾਮ (ਉਸ ਮਨੁੱਖ ਦੀ ਜ਼ਿੰਦਗੀ ਦਾ) ਆਸਰਾ ਸਹਾਰਾ ਬਣ ਜਾਂਦਾ ਹੈ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਹੋਰ ਪਦਾਰਥ ਉਸ ਦੇ ਆਤਮਕ ਜੀਵਨ ਦਾ ਸਹਾਰਾ ਨਹੀਂ ਬਣ ਸਕਦਾ । The Naam, the Name of the Lord, is the only Support and Anchor of servant Nanak; without the Naam, there is nothing else at all. ਜਗੁ ਉਪਜੈ ਬਿਨਸੈ ਬਿਨਸਿ ਬਿਨਾਸੈ ਲਗਿ ਗੁਰਮੁਖਿ ਅਸਥਿਰੁ ਹੋਇ ਜੀਉ ॥੪॥੬॥੧੩॥ jag aupajai binasai binas binaasai lag guramukh asathir hoi jeeau ||4||6||13|| (ਹੇ ਭਾਈ! ਮਾਇਆ-ਗ੍ਰਸਿਆ) ਜਗਤ (ਮੁੜ ਮੁੜ) ਜੰਮਦਾ ਹੈ ਮਰਦਾ ਹੈ ਆਤਮਕ ਮੌਤੇ ਮਰਦਾ ਰਹਿੰਦਾ ਹੈ, ਗੁਰੂ ਦੀ ਰਾਹੀਂ (ਪ੍ਰਭੂ-ਚਰਨਾਂ ਵਿਚ) ਲੱਗ ਕੇ (ਮਾਇਆ ਦੇ ਮੋਹ ਵਲੋਂ) ਅਡੋਲ-ਚਿੱਤ ਹੋ ਜਾਂਦਾ ਹੈ ।੪।੬।੧੩। The people of the world are born, only to perish, and perish, and perish again. Only by attaching oneself to the Lord as Gurmukh, does one become permanent. ||4||6||13|| Guru Raam Daas Ji in Raag Aasaa - 447