Рет қаралды 165,927
ਸ਼ਹੀਦ ਗੱਜਣ ਸਿੰਘ ਨੇ 11 ਅਕਤੂਬਰ ਨੂੰ ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਲਾਸਾਨੀ ਕੁਰਬਾਨੀ ਦੇ ਦਿੱਤੀ।
ਜਿਨ੍ਹਾਂ ਦਾ ਸਸਕਾਰ ਰੂਪਨਗਰ ਜ਼ਿਲ੍ਹੇ ਵਿਚ ਉਨ੍ਹਾਂ ਦੇ ਜੱਦੀ ਪਿੰਡ ਪਚਰੰਡਾ ਵਿਖੇ ਪੂਰੇ ਫੌਜੀ ਸਨਮਾਨਾਂ ਨਾਲ ਕੀਤਾ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਦੇ ਪਿਤਾ ਅਤੇ ਭਤੀਜੇ ਨਾਲ ਸੂਰਬੀਰ ਸੈਨਿਕ ਦੀ ਚਿਖਾ ਨੂੰ ਅਗਨੀ ਵੀ ਦਿਖਾਈ।
ਸ਼ਹੀਦ ਗੱਜਣ ਸਿੰਘ ਦੀ ਲਾਮਿਸਾਲ ਕੁਰਬਾਨੀ ਬਾਕੀ ਸੈਨਿਕਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਆਪਣੀ ਡਿਊਟੀ ਹੋਰ ਵੀ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ।
----